ਮੁੰਬਈ, 10 ਅਗਸਤ
ਭਾਰਤੀ ਜਨਤਾ ਪਾਰਟੀ ਦੀ ਮਹਾਰਾਸ਼ਟਰ ਇਕਾਈ ਨੇ ਅੱਜ ਕਿਹਾ ਕਿ ਊਧਵ ਠਾਕਰੇ ਦੀ ਸਰਕਾਰ ਉਨ੍ਹਾਂ ਪੱਤਰਕਾਰਾਂ ਤੇ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਬੋਲਣ ਦੀ ਆਜ਼ਾਦੀ ਦਾ ਗਲ਼ਾ ਘੁੱਟ ਰਹੀ ਹੈ ਜੋ ਗੱਠਜੋੜ ਸਰਕਾਰ ਖ਼ਿਲਾਫ਼ ਬੋਲਦੇ ਹਨ। ਪਾਰਟੀ ਦੇ ਬੁਲਾਰੇ ਕੇਸ਼ਵ ਉਪਾਧਿਆਏ ਨੇ ਕਿਹਾ ਕਿ ਰਾਜ ਸਰਕਾਰ ਪੀੜਤਾਂ ਨੂੰ ਨਿਆਂ ਦਿਵਾਉਣ ਵਰਗੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਸਾਬਿਤ ਹੋਈ ਹੈ, ਇਸ ਵਾਸਤੇ ਜਨਤਾ ਦੇ ਰੋਸ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸ੍ਰੀ ਉਪਾਧਿਆਏ ਨੇ ਕਿਹਾ, ‘‘ਮਹਾ ਵਿਕਾਸ ਅਗਾੜੀ ਸਰਕਾਰ ਖ਼ਿਲਾਫ਼ ਆਪਣੇ ਵਿਚਾਰ ਪ੍ਰਗਟ ਕਰਨ ਵਾਲੇ ਪੱਤਰਕਾਰਾਂ ਤੇ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਸਰਕਾਰ ਬੋਲਣ ਦੀ ਆਜ਼ਾਦੀ ਦਾ ਗਲ਼ਾ ਘੁੱਟ ਰਹੀ ਹੈ। ਹਰੇਕ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਅਧਿਕਾਰ ਹੈ ਅਤੇ ਜੇਕਰ ਕੋਈ ਉਨ੍ਹਾਂ ਦੇ ਵਿਚਾਰਾਂ ਨਾਲ ਸਹਿਮਤ ਨਹੀਂ ਹੈ ਤਾਂ ਕਾਨੂੰਨੀ ਢੰਗ ਨਾਲ ਉਨ੍ਹਾਂ ਵਿਚਾਰਾਂ ਖ਼ਿਲਾਫ਼ ਆਵਾਜ਼ ਉਠਾ ਸਕਦਾ ਹੈ।’’ -ਪੀਟੀਆਈ