ਜੰਮੂ: ਪਾਕਿਸਤਾਨੀ ਫ਼ੌਜ ਵੱਲੋਂ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਅੱਜ ਜੰਮੂ ਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜੇ ਭਾਰਤੀ ਚੌਕੀਆਂ ’ਤੇ ਗੋਲੀਬਾਰੀ ਕੀਤੀ ਗਈ। ਰੱਖਿਆ ਤਰਜਮਾਨ ਨੇ ਦੱਸਿਆ ਕਿ ਬਾਲਾਕੋਟ ਸੈਕਟਰ ’ਚ ਪਾਕਿਸਤਾਨ ਰੇਜਰਾਂ ਵੱਲੋਂ ਲੱਗਪਗ ਸਵੇਰੇ 10:15 ਵਜੇ ਬਿਨਾਂ ਕਾਰਨ ਸਰਹੱਦ ਪਾਰੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ, ਜਿਸ ਦਾ ਸਰਹੱਦ ’ਤੇ ਤਾਇਨਾਤ ਭਾਰਤੀ ਫ਼ੌਜ ਦੇ ਜਵਾਨਾਂ ਨੇ ਢੁੱਕਵਾਂ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਆਖਰੀ ਰਿਪੋਰਟ ਮਿਲਣ ਤੱਕ ਦੋਵੇਂ ਪਾਸਿਓਂ ਗੋਲੀਬਾਰੀ ਜਾਰੀ ਸੀ। ਹਾਲੇ ਤੱਕ ਕਿਸੇ ਵੀ ਨੁਕਸਾਨ ਦੀ ਰਿਪੋਰਟ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਪਾਕਿਸਤਾਨੀ ਫ਼ੌਜ ਵੱਲੋਂ ਤਰਕੁੰਡੀ ਪਿੰਡ ਨੂੰ ਨਿਸ਼ਾਨਾ ਬਣੇ ਮੋਟਟਾਰ ਨਾਲ ਗੋਲੇ ਵੀ ਦਾਗੇ ਗਏ।
-ਪੀਟੀਆਈ