ਨਵੀਂ ਦਿੱਲੀ, 14 ਅਗਸਤ
ਸੁਪਰੀਮ ਕੋਰਟ ਵੱਲੋਂ ਅੱਜ ਰੀਅਲ ਅਸਟੇਟ ਕੰਪਨੀ ਯੂਨੀਟੈੱਕ ਦੇ ਸਾਬਕਾ ਪ੍ਰੋਮੋਟਰਾਂ ਸੰਜੇ ਚੰਦਰਾ ਤੇ ਅਜੈ ਚੰਦਰਾ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਗਈ। ਉਕਤ ਦੋਵੇਂ ਜਣਿਆਂ ਨੂੰ 2017 ਵਿੱਚ ਘਰ ਖ਼ਰੀਦਣ ਵਾਲੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਸਿਖ਼ਰਲੀ ਅਦਾਲਤ ਨੇ ਸੰਜੇ ਚੰਦਰਾ ਨੂੰ ਤੁਰੰਤ ਆਤਮ-ਸਮਰਪਣ ਕਰਨ ਦੀ ਹਦਾਇਤ ਵੀ ਕੀਤੀ।
ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਐੱਮ.ਆਰ. ਸ਼ਾਹ ਦੇ ਬੈਂਚ ਨੇ ਸੰਜੇ ਚੰਦਰਾ ਨੂੰ ਮਿਲੀ ਅੰਤ੍ਰਿਮ ਜ਼ਮਾਨਤ ਰੱਦ ਕਰ ਦਿੱਤੀ। ਸਿਖ਼ਰਲੀ ਅਦਾਲਤ ਨੇ ਚੰਦਰਾ ਭਰਾਵਾਂ ਦੇ ਵਕੀਲ ਦੀ ਮੰਗ ਅਨੁਸਾਰ ਆਤਮ-ਸਮਰਪਣ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦੇਣ ਤੋਂ ਵੀ ਨਾਂਹ ਕਰ ਦਿੱਤੀ।
-ਆਈਏਐੱਨਐੱਸ