ਨਵੀਂ ਦਿੱਲੀ: ਇੱਥੋਂ ਦੀ ਇੱਕ ਅਦਾਲਤ ਨੇ ਜੇਐੱਨਯੂ ਦੇ ਵਿਦਿਆਰਥੀ ਦੇਵਾਂਗਨਾ ਕਾਲੀਤਾ ਵੱਲੋਂ ਦਿੱਤੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਉਸ ਖ਼ਿਲਾਫ਼ ਫਰਵਰੀ ਵਿੱਚ ਉੱਤਰ-ਪੂਰਬੀ ਦਿੱਲੀ ਵਿੱਚ ਹੋਈ ਫ਼ਿਰਕੂ ਹਿੰਸਾ ਨਾਲ ਸਬੰਧਤ ਇੱਕ ਕੇਸ ਵਿੱਚ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਕਿਹਾ ਕਿ ਗਵਾਹਾਂ ਦੇ ਬਿਆਨਾਂ ਤੋਂ ਇਸ ਕੇਸ ਵਿੱਚ ਮੁਲਜ਼ਮਾਂ ਦੀ ਸੀਏਏ ਮੁਜ਼ਾਹਰਿਆਂ ਵਾਲੀਆਂ ਥਾਵਾਂ ’ਤੇ ਹੋਣ ਵਾਲੀਆਂ ਗਤੀਵਿਧੀਆਂ ਸਬੰਧੀ ਕੀਤੀ ਯੋਜਨਾਬੰਦੀ ’ਚ ਰਹੀ ਭੂਮਿਕਾ ਬਾਰੇ ਪਤਾ ਲੱਗਦਾ ਹੈ। ਮੁਲਜ਼ਮਾਂ ਨੇ ਚੱਕਾ ਜਾਮ ਦੀ ਯੋਜਨਾ ਬਣਾਈ ਤੇ ਲਾਗੂ ਕੀਤੀ ਜਿਸਦੇ ਸਿੱਟੇ ਵਜੋਂ ਦੰਗੇ ਹੋਏ, ਜੋ ਕਿ ਯੋਜਨਾ ਦਾ ਹੀ ਹਿੱਸਾ ਸਨ। -ਪੀਟੀਆਈ