ਆਤਿਸ਼ ਗੁਪਤਾ
ਚੰਡੀਗੜ੍ਹ, 13 ਅਗਸਤ
ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਪੀਜੀਆਈ ਅਤੇ ਸੈਕਟਰ-32 ਦੇ ਸਰਕਾਰੀ ਹਸਪਤਾਲ ਨੂੰ 100-100 ਬੈੱਡ ਕਰੋਨਾ ਮਰੀਜ਼ਾਂ ਲਈ ਰਾਖਵੇਂ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਜੈਮਸ ਹੋਟਲ ਅਤੇ ਪੰਜਾਬ ਯੂਨੀਵਰਸਿਟੀ ਦੇ ਹੋਸਟਲ ਨੰਬਰ 8, 9 ਅਤੇ 10 ਵਿੱਚ 600 ਬੈੱਡਾਂ ਦਾ ਇਕਾਂਤਵਾਸ ਕੇਂਦਰ ਬਣਾਇਆ ਗਿਆ ਹੈ, ਜਿਥੇ ਕਰੋਨਾਵਾਇਰਸ ਦੇ ਮਾਮੂਲੀ ਲੱਛਣਾਂ ਵਾਲੇ ਮਰੀਜ਼ਾਂ ਨੂੰ ਰੱਖਿਆ ਜਾਵੇਗਾ।