ਪੱਤਰ ਪ੍ਰੇਰਕ
ਜਲਾਲਾਬਾਦ, 12 ਅਗਸਤ
ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ (ਏਆਈਐੱਸਐੱਫ) ਜ਼ਿਲ੍ਹਾ ਫਾਜ਼ਿਲਕਾ ਵੱਲੋਂ ਜਥੇਬੰਦੀ ਦਾ 85ਵਾਂ ਸਥਾਪਨਾ ਦਿਵਸ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਇੱਥੇ ਸੁਤੰਤਰ ਭਵਨ ਵਿੱਚ ਮਨਾਇਆ ਗਿਆ। ਜਥੇਬੰਦੀ ਦਾ ਝੰਡਾ ਲਹਿਰਾਉਣ ਦੀ ਰਸਮ ਫੈਡਰੇਸ਼ਨ ਦੇ ਸਾਬਕਾ ਕੌਮੀ ਪ੍ਰਧਾਨ ਪਰਮਜੀਤ ਸਿੰਘ ਢਾਬਾ ਨੇ ਨਿਭਾਈ। ਉਨ੍ਹਾਂ ਨਾਲ ਏਆਈਐੱਸਐੱਫ ਪੰਜਾਬ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਛਾਂਗਾ ਰਾਏ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ ਰਾਜਨੀਤਕ ਤੌਰ ’ਤੇ ਚੇਤੰਨ ਹੋ ਕੇ ਆਪਣੇ ਸੰਘਰਸ਼ਾਂ ਨੂੰ ਰਾਜਨੀਤਕ ਨੁਕਤਾ ਨਿਗਾਹ ਤੋਂ ਲੜਨਾ ਚਾਹੀਦਾ ਹੈ। ਇਸ ਮੌਕੇ ਸਰਵ ਭਾਰਤ ਨੌਜਵਾਨ ਸਭਾ ਦੇ ਸਾਬਕਾ ਸੂਬਾ ਮੀਤ ਪ੍ਰਧਾਨ ਸਾਥੀ ਹੰਸ ਰਾਜ ਗੋਲਡਨ, ਐਡਵੋਕੇਟ ਕੇਵਲ ਛਾਂਗਾ ਰਾਏ, ਸੁਰਿੰਦਰ ਢੰਡੀਆਂ, ਭਗਵਾਨ ਦਾਸ ਬਹਾਦਰ ਕੇ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਮਨ ਧਰਮੂਵਾਲਾ, ਸਕੱਤਰ ਸਟਾਲਿਨ ਲਮੋਚੜ ਨੇ ਵਿਦਿਆਰਥੀਆਂ ਮੰਗਾਂ ’ਤੇ ਸੰਘਰਸ਼ ਜ਼ਮੀਨੀ ਪੱਧਰ ਤੋਂ ਸ਼ੁਰੂ ਕਰਨ ਦਾ ਵਿਸ਼ਵਾਸ ਦਿਵਾਇਆ।