ਨਵੀਂ ਦਿੱਲੀ, 7 ਅਗਸਤ
ਖੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੱਛਮੀ ਬੰਗਾਲ ਸਮੇਤ 11 ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨਾਜ ਯੋਜਨਾ ਤਹਿਤ ਜੁਲਾਈ ’ਚ ਮੁਫ਼ਤ ਅਨਾਜ ਦੀ ਵੰਡ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਨ ਪਿਛਲੇ ਮਹੀਨੇ ਰਾਸ਼ਨ ਦੀਆਂ ਦੁਕਾਨਾਂ ਰਾਹੀਂ ਮੁਫ਼ਤ ਅਨਾਜ 81 ਕਰੋੜ ਲਾਭਪਾਤਰੀਆਂ ’ਚੋਂ ਸਿਰਫ਼ 62 ਫੀਸਦ ਲੋਕਾਂ ਤੱਕ ਹੀ ਪਹੁੰਚ ਸਕਿਆ। ਉਨ੍ਹਾਂ ਸੂਬਿਆਂ ਨੂੰ ਅਨਾਜ ਦੀ ਵੰਡ ’ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਯੋਜਨਾ ਦਾ ਮਕਸਦ ਕਰੋਨਾ ਕਾਰਨ ਲੋਕਾਂ ਨੂੰ ਰਾਹਤ ਦਿਵਾਉਣਾ ਹੈ। -ਪੀਟੀਆਈ