ਅੰਮ੍ਰਿਤਸਰ: ਵਿਦੇਸ਼ ਤੇ ਪੰਜਾਬ ਵਸਦੇ ਪੰਜਾਬੀ ਭਾਈਚਾਰੇ ਨੇ ਏਅਰ ਇੰਡੀਆ ਵੱਲੋਂ ਵੰਦੇ ਭਾਰਤ ਮਿਸ਼ਨ ਤਹਿਤ ਉਡਾਣਾਂ ਵਿੱਚ ਅੰਮ੍ਰਿਤਸਰ ਅਤੇ ਲੰਡਨ ਦੇ ਹੀਥਰੋ ਹਵਾਈ ਅੱਡੇ ਵਿਚਾਲੇ ਵਿਸ਼ੇਸ਼ ਸਿੱਧੀਆਂ ਉਡਾਣਾਂ ਸ਼ਾਮਲ ਕਰਨ ਦਾ ਸਵਾਗਤ ਕੀਤਾ ਹੈ। ਇਸ ਮਿਸ਼ਨ ਤਹਿਤ ਕਰੋਨਾ ਮਹਾਮਾਰੀ ਦੌਰਾਨ ਏਅਰ ਇੰਡੀਆ ਵਿਦੇਸ਼ ਭਰ ਵਿੱਚ ਵਿਸ਼ੇਸ਼ ਉਡਾਣਾਂ ਚਲਾ ਰਹੀ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ (ਮੁਹਿੰਮ) ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਨਵੀਂ ਸੂਚੀ ਅਨੁਸਾਰ 24 ਅਗਸਤ ਤੋਂ 30 ਸਤੰਬਰ ਤਕ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੇ ਲੰਡਨ ਹੀਥਰੋ ਵਿਚਕਾਰ ਹਰ ਹਫ਼ਤੇ ਸਿੱਧੀ ਉਡਾਣ ਸ਼ਾਮਲ ਕੀਤੀ ਗਈ ਹੈ। ਉਨ੍ਹਾਂ ਮੰਤਰਾਲੇ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ-ਬਰਮਿੰਘਮ ਵਿਸ਼ੇਸ਼ ਸਿੱਧੀਆਂ ਉਡਾਣਾਂ ਜਲਦੀ ਸ਼ੁਰੂ ਕੀਤੀਆਂ ਜਾਣ।
-ਪੱਤਰ ਪ੍ਰੇਰਕ