ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 15 ਜੂਨ
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਬੀਤੀ 22 ਮਈ ਨੂੰ ਦੋ ਧਿਰਾਂ ਵਿੱਚ ਹੋਏ ਵਿਵਾਦ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਪੱਤਰਕਾਰ ਮੇਜਰ ਸਿੰਘ ਪੰਜਾਬੀ ਦੀ ਫੇਜ਼-1 ਥਾਣੇ ਵਿੱਚ ਲਿਆ ਕੇ ਕੀਤੀ ਗਈ ਕੁੱਟਮਾਰ ਸਬੰਧੀ ਗੁਰਦੁਆਰੇ ਦੇ ਪ੍ਰਧਾਨ ਜਤਿੰਦਰਪਾਲ ਸਿੰਘ, ਅਮਰਜੀਤ ਸਿੰਘ ਅਤੇ 5 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਮਾਮਲੇ ਵਿੱਚ ਧਾਰਾ 295-ਏ ਜੁਰਮ ਦਾ ਵਾਧਾ ਕਰਦਿਆਂ ਪੱਤਰਕਾਰ ਦੀ ਥਾਣੇ ਵਿੱਚ ਕੁੱਟਮਾਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਏਐੱਸਆਈ ਓਮ ਪ੍ਰਕਾਸ਼ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਪਰ ਪੱਤਰਕਾਰ ਨੇ ਮੰਗ ਕੀਤੀ ਕਿ ਉਸ ਦੀ ਕੁੱਟਮਾਰ ਦਾ ਵੱਖਰਾ ਮਾਮਲਾ ਹੈ। ਅੱਜ ਪੱਤਰਕਾਰ ਨੇ ਮੁਹਾਲੀ ਦੇ ਐਸਐਸਪੀ, ਐਸਪੀ (ਸਿਟੀ) ਅਤੇ ਡੀਐਸਪੀ (ਸਿਟੀ-1) ਨਾਲ ਮੁਲਾਕਾਤ ਕਰਕੇ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਗੁਰਦੁਆਰਾ ਵਿਵਾਦ ਤੋਂ ਵੱਖਰਾ ਕੇਸ ਦਰਜ ਕੀਤਾ ਜਾਵੇ।