ਨਿੱਜੀ ਪੱਤਰ ਪ੍ਰੇਰਕ
ਸਿਰਸਾ, 14 ਜੂਨ
ਇੱਥੋਂ ਦੇ ਪਿੰਡ ਬੇਗੂ ਦੀ ਢਾਣੀ ਪੀਰਾਂਵਾਲੀ ਤੋਂ ਇਕ ਲੜਕੀ ਆਪਣੇ ਵਿਆਹ ਤੋਂ ਦੋ ਦਿਨ ਪਹਿਲਾਂ ਘਰੋਂ ਲਾਪਤਾ ਹੋ ਗਈ ਹੈ।
ਲੜਕੀ ਦੇ ਮਾਪਿਆਂ ਦੀ ਸ਼ਿਕਾਇਤ ’ਤੇ ਪੁਲੀਸ ਨੇ ਕੇਸ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ ਦਾ ਵਿਆਹ 16 ਜੂਨ ਦਾ ਵਿਆਹ ਰੱਖਿਆ ਹੋਇਆ ਸੀ। ਪਰਿਵਾਰ ਵੱਲੋਂ ਵਿਆਹ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਸਨ। ਬੀਤੀ ਰਾਤ ਪੂਰਾ ਪਰਿਵਾਰ ਖਾਣਾ ਖਾਣ ਮਗਰੋਂ ਸੌਂ ਗਿਆ। ਜਦੋਂ ਸਵੇਰੇ ਉਠੇ ਤਾਂ ਉਨ੍ਹਾਂ ਦੀ ਲੜਕੀ ਆਪਣੇ ਮੰਜੇ ’ਤੇ ਨਹੀਂ ਸੀ। ਪਰਿਵਾਰ ਵੱਲੋਂ ਆਪਣੇ ਪੱਧਰ ’ਤੇ ਉਸ ਦੀ ਭਾਲ ਕੀਤੀ ਗਈ ਪਰ ਪਰਿਵਾਰ ਨੂੰ ਉਸ ਦਾ ਕੋਈ ਥਹੁ ਪਤਾ ਨਹੀਂ ਲੱਗਿਆ।