ਕਰਮਜੀਤ ਸਿੰਘ ਚਿੱਲਾ
ਬਨੂੜ, 18 ਜੁਲਾਈ
ਬਨੂੜ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਾਈ ਨੱਥਾ ਭਾਈ ਅਬਦੁੱਲਾ ਢਾਡੀ ਸਭਾ ਦੀ ਮੀਟਿੰਗ ਕੌਮਾਂਤਰੀ ਢਾਡੀ ਸਭਾ ਦੇ ਪ੍ਰਧਾਨ ਮਨਜੀਤ ਸਿੰਘ ਪਪਰਾਲੀ ਦੀ ਪ੍ਰਧਾਨਗੀ ਹੇਠ ਹੋਈ।
ਇਸ ਵਿੱਚ ਡੇਢ ਦਰਜਨ ਦੇ ਕਰੀਬ ਪ੍ਰਮੁੱਖ ਢਾਡੀਆਂ ਨੇ ਭਾਗ ਲਿਆ। ਇਸ ਮੌਕੇ ਢਾਡੀਆਂ ਨੂੰ ਦਰਪੇਸ਼ ਸਮੱਸਿਆਵਾਂ ਵਿਚਾਰੀਆਂ ਗਈਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਢਾਡੀ ਸਭਾ ਦੀ ਪਟਿਆਲਾ ਜ਼ਿਲ੍ਹੇ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ ਵਿੱਚ ਢਾਡੀ ਲਖਬੀਰ ਸਿੰਘ ਚੰਗਿਆੜਾ ਨੂੰ ਪ੍ਰਧਾਨ, ਮੇਵਾ ਸਿੰਘ ਨੂੰ ਮੀਤ ਪ੍ਰਧਾਨ, ਅਮੀਰ ਸਿੰਘ ਨੂੰ ਜਨਰਲ ਸਕੱਤਰ, ਸੁਰਿੰਦਰ ਸਿੰਘ ਨੂੰ ਮੁੱਖ ਸਲਾਹਕਾਰ, ਵਜ਼ੀਰ ਸਿੰਘ ਨੂੰ ਖ਼ਜ਼ਾਨਚੀ, ਬਲਬੀਰ ਸਿੰਘ ਨੂੰ ਪ੍ਰੈੱਸ ਸਕੱਤਰ, ਜਗਜੀਤ ਸਿੰਘ ਨੂੰ ਮੀਤ ਸਕੱਤਰ ਤੋਂ ਇਲਾਵਾ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਪ੍ਰਬੰਧਕ ਅਤੇ ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਦਿਲਬਾਗ ਸਿੰਘ ਬਾਗਾ ਨੇ ਅੰਤਰਰਾਸ਼ਟਰੀ ਢਾਡੀ ਸਭਾ ਦੀ ਜ਼ਿਲ੍ਹਾ ਪਟਿਆਲਾ ਦੀ ਚੁਣੀ ਗਈ ਸਾਰੀ ਟੀਮ ਨੂੰ ਸਿਰਪਾਓ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਗਿਆਨੀ ਬਲਬੀਰ ਸਿੰਘ ਬੀਰ, ਢਾਡੀ ਜਸਪਾਲ ਸਿੰਘ ਤਾਨ, ਭਾਈ ਮਨਿੰਦਰ ਸਿੰਘ, ਖ਼ਾਲਸਾ ਗੁਰਜੰਟ ਸਿੰਘ, ਗੁਰਜੀਤ ਸਿੰਘ, ਹਰਮੇਲ ਸਿੰਘ ਤੇ ਹੋਰ ਢਾਡੀ ਅਤੇ ਕਵੀਸ਼ਰੀ ਵੀ ਹਾਜ਼ਰ ਸਨ।