ਪਵਨ ਕੁਮਾਰ ਵਰਮਾ
ਧੂਰੀ,18 ਜੁਲਾਈ
ਇਥੇ ਅੱਜ ਧੂਰੀ ਸ਼ਹਿਰ ਦੇ ਵਾਰਡ ਨੰਬਰ ਇੱਕ ਜਨਤਾ ਨਗਰ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਆਮ ਆਦਮੀ ਪਾਰਟੀ ਵਲੋਂ ਅਨਵਰ ਭਸੋੜ ਜ਼ਿਲ੍ਹਾ ਜਨਰਲ ਸਕੱਤਰ ਸੰਗਰੂਰ, ਪ੍ਰੀਤ ਧੂਰੀ ਕੋਆਰਡੀਨੇਟਰ ਪਹੁੰਚੇ ਅਤੇ ਮੌਕੇ ’ਤੇ ਜਾ ਕੇ ਦੇਖਿਆ ਗਿਆ ਕਿ ਮੁਹੱਲੇ ਦਾ ਸੀਵਰੇਜ ਬੰਦ ਹੋਣ ਕਾਰਨ ਪਾਣੀ ਲੋਕਾਂ ਦੇ ਘਰਾਂ ਵਿੱਚ ਵੜਿਆ ਹੋਇਆ ਹੈ। ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਉਹ ਇਹ ਮੁਸ਼ਕਿਲ ਸਬੰਧੀ ਕੋਈ ਵਾਰ ਸ਼ਿਕਾਇਤ ਵੀ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਇਸ ਸਮੱਸਿਆ ਸਬੰਧੀ ਸੀਵਰੇਜ ਬੋਰਡ ਦੇ ਜੇਈ ਗੁਰਜਿੰਦਰ ਸਿੰਘ ਅਤੇ ਸਨੀ ਫੋਨ ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਦੇ ਪੂਰੇ ਸੀਵਰੇਜ ਦੀ ਸਫ਼ਾਈ ਕਰਵਾਈ ਜਾ ਰਹੀ ਹੈ ਕੁਝ ਦਿਨਾਂ ਵਿੱਚ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ। ਇਸ ਮੌਕੇ ਅਜੈਬ ਸਿੰਘ ਹੈਪੀ, ਸਰਬਜੀਤ ਸਿੰਘ ਗੋਲਡੀ, ਜੈਰਾਮ ਫੌਜੀ, ਜੀਤਾ ਚਹਿਲ, ਰਾਜੂ ਡਰਾਇਵਰ, ਬਲਵੰਤ ਸਿੰਘ, ਰਣ ਸਿੰਘ, ਜਸਵੀਰ ਸਿੰਘ, ਮਹਿੰਦਰ ਸਿੰਘ ਅਤੇ ਮੁਹੱਲਾ ਨਿਵਾਸੀ ਮੌਜੂਦ ਸਨ।