ਮਨਧੀਰ ਦਿਓਲ
ਨਵੀਂ ਦਿੱਲੀ, 17 ਜੁਲਾਈ
ਐੱਨਸੀਆਰ ਦੇ ਸ਼ਹਿਰ ਨੋਇਡਾ ਵਿਖੇ ਸੀਟੂ ਵੱਲੋਂ ਕੇਂਦਰ ਸਰਕਾਰ ਦੀ ਭਾਰਤੀ ਰੇਲਵੇ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਸਾਜ਼ਿਸ਼ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਸੀਟੂ ਵੱਲੋਂ ਦੋਸ਼ ਲਾਇਆ ਗਿਆ ਕਿ ਕੌਮੀ ਰੇਲਵੇ ਨੂੰ ਨਿੱਜੀ ਹੱਥਾਂ ਵਿੱਚ ਦੇਣ ਨਾਲ ਪੂੰਜੀਵਾਦੀ ਪ੍ਰਬੰਧ ਇਹ ਜਨਤਕ ਸਵਾਰੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ ਤੇ ਸਰਕਾਰੀ ਨੌਕਰੀਆਂ ਜਾਂਦੀਆਂ ਰਹਿਣਗੀਆਂ।