ਨਿੱਜੀ ਪੱਤਰ ਪ੍ਰੇਰਕ
ਧੂਰੀ, 16 ਜੁਲਾਈ
ਧੂਰੀ ਦੀ ਨਵੀਂ ਅਨਾਜ ਮੰਡੀ ਦੇ ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰੀ ਸਿੰਘ ਪ੍ਰੀਤ ਨਾਭਾ ਵੱਲੋਂ ਸ਼੍ਰੋਮਣੀ ਅਕਾਲੀ ਪਾਰਟੀ ਵਿੱਚ ਸ਼ਾਮਲ ਬੀਬੀ ਰਾਜਿੰਦਰ ਕੌਰ ਮੀਮਸਾ ਦਾ ਪਹਿਲੀ ਵਾਰ ਧੂਰੀ ਪਹੁੰਚਣ ’ਤੇ ਸਵਾਗਤ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰੀ ਸਿੰਘ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਿਹਾ ਕਿ ਕੇਂਦਰੀ ਵਿੱਤ ਕਮਿਸ਼ਨ ਵੱਲੋਂ ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਨੂੰ ਆਬਾਦੀ ਦੇ ਹਿਸਾਬ ਨਾਲ ਦੇਣ ਵਾਲੀਆਂ ਗ੍ਰਾਟਾਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਮੰਤਰੀਆਂ, ਵਿਧਾਇਕਾਂ ਤੇ ਹਲਕਾ ਇੰਚਾਰਜਾਂ ਰਾਹੀਂ ਵਿੱਤ ਕਮਿਸ਼ਨ ਵਾਲੀਆਂ ਗ੍ਰਾਟਾਂ ਵੰਡ ਕੇ ਫੋਕੀ ਵਾਹ-ਵਾਹ ਖੱਟ ਕੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ’ਚ ਕੱਟਾ ਪਾਉਣ ਲਈ ਵਿਊਂਤਬੰਦੀ ਉਲੀਕ ਰਹੀ ਹੈ, ਜਿਸ ਤੋਂ ਪੰਜਾਬ ਦੇ ਲੋਕ ਭਲੀ ਭਾਂਤ ਜਾਣੂ ਹਨ। ਇਸ ਮੌਕੇ ਅਮਨਦੀਪ ਸਿੰਘ ਕਾਂਝਲਾ, ਬੀਬੀ ਪਰਮਜੀਤ ਕੌਰ ਵਿਰਕ, ਸਤਗੁਰ ਸਿੰਘ ਕੰਧਾਰਗੜ੍ਹ ਮੌਜੂਦ ਸਨ।