ਬਹਾਦਰ ਸਿੰਘ ਮਰਦਾਂਪੁਰ/ਸੁਭਾਸ਼ ਚੰਦਰ
ਰਾਜਪੁਰਾ/ਘਨੌਰ, 16 ਜੁਲਾਈ
ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਪੰਜਾਬ ਦੇ ਸੱਦੇ ’ਤੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਸੀਟੂ ਆਗੂਆਂ ਗੁਰਨਾਮ ਸਿੰਘ ਘਨੌਰ, ਕੁਲਦੀਪ ਕੌਰ ਸਿਆਲੂ, ਦਲਜੀਤ ਸਿੰਘ ਰਾਜਪੁਰਾ, ਗੁਰਚਰਨ ਸਿੰਘ ਪੰਡਤਾਂ ਅਤੇ ਨਰਿੰਦਰ ਕੁਮਾਰ ਮਹਿਮਾ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਵੱਲੋਂ ਰੇਲ ਵਿਭਾਗ ਦੁਆਰਾ 109 ਰੂਟਾਂ ’ਤੇ ਚੱਲਣ ਵਾਲੀਆਂ 151 ਰੇਲਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਸਤੇ ਬੋਲੀ ਕੀਤੇ ਜਾਣ, ਤੇਲ ਕੀਮਤਾਂ ਵਿੱਚ ਵਾਧੇ, ਕਿਸਾਨ, ਮਜ਼ਦੂਰ ਵਿਰੋਧੀ ਆਰਡੀਨੈਂਸ ਅਤੇ ਹੋਰਨਾਂ ਕਿਸਾਨ, ਮਜ਼ਦੂਰ ਵਿਰੋਧੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਸੀਟੂ ਕਾਰਕੁਨਾਂ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਰੇਲ ਵਿਭਾਗ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੀਟੂ ਆਗੁੂਆਂ ਆਖਿਆ ਕਿ ਕੋਵਿਡ-19 ਦੌਰਾਨ ਮਜ਼ਦੂਰਾਂ ਦਾ ਰੁਜ਼ਗਾਰ ਖੁੱਸਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕਿਸਾਨ, ਮਜ਼ਦੂਰ ਵਿਰੋਧੀ ਆਰਡੀਨੈਂਸ ਜਾਰੀ ਕਰਕੇ ਕਿਰਤ ਕਾਨੂੰਨਾਂ ਦੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਜਿਸ ਨਾਲ ਬੇਰੁਜ਼ਗਾਰੀ ਵਿੱਚ ਹੋਰ ਵੀ ਵਾਧਾ ਹੋਵੇਗਾ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨ, ਮਜ਼ਦੂਰ ਵਿਰੋਧੀ ਆਰਡੀਨੈਂਸ ਰੱਦ ਕਰਕੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕਰੇ, ਵੱਖ ਵੱਖ ਕੇਂਦਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰੀਆ ਜਾਣ। ਲੋਕਾਂ ਨੂੰ ਰੁਜ਼ਗ
ਾਰ ਮੁਹੱਈਆ ਕਰਵਾਇਆ ਜਾਵੇ।