ਨਵੀਂ ਦਿੱਲੀ, 23 ਜੂਨ
ਭਾਰਤ ਨੇ ਅੱਜ ਪਾਕਿਸਤਾਨ ਨੂੰ ਇੱਥੇ ਸਥਿਤ ਹਾਈ ਕਮਿਸ਼ਨ ’ਚ ਸਟਾਫ਼ ਅਗਲੇ ਸੱਤ ਦਿਨਾਂ ਦੇ ਅੰਦਰ ਅੱਧਾ ਕਰਨ ਲਈ ਕਹਿ ਦਿੱਤਾ ਹੈ। ਇਸੇ ਤਰ੍ਹਾਂ ਭਾਰਤ ਵੀ ਇਸਲਾਮਾਬਾਦ ਸਥਿਤ ਆਪਣੇ ਹਾਈ ਕਮਿਸ਼ਨ ਵਿਚ 50 ਫ਼ੀਸਦ ਸਟਾਫ਼ ਦੀ ਕਟੌਤੀ ਕਰੇਗਾ। ਵਿਦੇਸ਼ ਮੰਤਰਾਲੇ ਨੇ ਇਸ ਬਾਰੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ। ਭਾਰਤ ਨੇ ਕਿਹਾ ਹੈ ਕਿ ਫ਼ੈਸਲਾ ਪਾਕਿ ਹਾਈ ਕਮਿਸ਼ਨ ਅਧਿਕਾਰੀਆਂ ਦੇ ਕਥਿਤ ‘ਜਾਸੂਸੀ’ ਵਿਚ ਸ਼ਾਮਲ ਹੋਣ ਕਾਰਨ ਲਿਆ ਜਾ ਰਿਹਾ ਹੈ।