ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਜੁਲਾਈ
2004 ਬੈਚ ਦੇ ਸੀਨੀਅਰ ਆਈਏਐੱਸ ਅਧਿਕਾਰੀ ਚੰਦਰ ਗੈਂਦ ਨੇ ਅੱਜ ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ।
ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਸ੍ਰੀ ਗੈਂਦ ਇਸ ਤੋਂ ਪਹਿਲਾਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਫਿਸ਼ਰੀਜ਼ ਵਿਭਾਗ ਪੰਜਾਬ ਦੇ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਇੱਥੇ ਪੁੱਜਣ ’ਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸਐੱਸਪੀ ਮਨਦੀਪ ਸਿੰਘ ਸਿੱਧੂ, ਏਡੀਸੀ ਪੂਜਾ ਸਿਆਲ ਗਰੇਵਾਲ ਤੇ ਐੱਸਡੀਐੱਮ ਚਰਨਜੀਤ ਸਿੰਘ ਤੇ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਪੁਲੀਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਨਾਲ ਸ੍ਰੀ ਗੈਂਦ ਨੂੰ ਸਲਾਮੀ ਦਿੱਤੀ। ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ੍ਰੀ ਗੈਂਦ ਨੇ ਆਪਸੀ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ।