ਪੱਤਰ ਪ੍ਰੇਰਕ
ਚੰਡੀਗੜ੍ਹ, 14 ਜੁਲਾਈ
ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਦੋ ਸਾਲ ਦਾ ਵਾਧਾ ਖ਼ਤਮ ਕਰਨ ਉਪਰੰਤ ਤਰੱਕੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਜਲ ਸਰੋਤ ਵਿਭਾਗ ਪੰਜਾਬ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿੱਚ ਕੰਮ ਕਰਦੇ 8 ਸੀਨੀਅਰ ਸਹਾਇਕਾਂ ਨੂੰ ਤਰੱਕੀਆਂ ਦੇ ਕੇ ਸੁਪਰਡੰਟ ਗ੍ਰੇਡ-2 ਬਣਾ ਦਿੱਤਾ ਗਿਆ ਹੈ। ਜਥੇਬੰਦੀ ਦੇ ਯਤਨਾਂ ਸਦਕਾ ਪਹਿਲਾਂ ਸੁਪਰਡੰਟ ਗ੍ਰੇਡ-1 ਨੂੰ ਤਰੱਕੀਆਂ ਦਿੱਤੀਆਂ ਗਈਆਂ ਜਿਸ ਉਪਰੰਤ ਅੱਜ ਸੀਨੀਅਰ ਸਹਾਇਕਾਂ ਨੂੰ ਤਰੱਕੀਆਂ ਮਿਲੀਆਂ। ਉਨ੍ਹਾਂ ਦੱਸਿਆ ਕਿ ਅੱਜ ਹੋਈਆਂ ਤਰੱਕੀਆਂ ਵਿੱਚ ਸੀਨੀਅਰ ਸਹਾਇਕਾਂ ਗੋਰੀ ਸ਼ਰਮਾ, ਗੀਤਾ ਭਾਰਤੀ, ਲਲਿਤ ਕੁਮਾਰ, ਸੁਭਾਸ਼ ਚੰਦਰ, ਬਿੰਦਰ ਸਿੰਘ, ਕੁਲਦੀਪ ਸਿੰਘ, ਪਰਮਜੀਤ ਕੌਰ, ਮਨਦੀਪ ਸਿੰਘ ਨੂੰ ਸੁਪਡੰਟ ਗ੍ਰੇਡ-2 ਬਣਾਇਆ ਗਿਆ ਹੈ।