ਖਰੜ: ਕਰੋਨਾ ਸੰਕਟ ਦੇ ਬਾਵਜੂਦ ਵਿਦਿਆਰਥੀਆਂ ਦੀ ਪਲੇਸਮੈਂਟ ਵਾਸਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ 100 ਕੰਪਨੀਆਂ ਦੀ ਭਰਤੀ ਪ੍ਰੀਕਿਰਿਆ ਕਰ ਕੇ ਨਵਾਂ ਰਿਕਾਰਡ ਕਾਇਮ ਕੀਤਾ ਗਿਆ ਹੈ। ਵੱਖ-ਵੱਖ ਖੇਤਰ ਦੀਆਂ ਬਹੁਕੌਮੀ ਕੰਪਨੀਆਂ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਬੈਚ 2020-2021 ਦੇ ਵਿਦਿਆਰਥੀਆਂ ਦੀ ਪਲੇਸਮੈਂਟ ਵਾਸਤੇ ਭਰਤੀ ਪ੍ਰੀਕਿਰਿਆ ਆਨਲਾਈਨ ਹੀ ਮੁਕੰਮਲ ਕੀਤੀ ਜਾ ਰਹੀ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਨਾਲ ਰੁਜ਼ਗਾਰ ਦੀ ਵਚਨਬੱਧਤਾ ਪੂਰੀ ਕਰਨ ਵਾਸਤੇ ਸਿਰਤੋੜ ਯਤਨ ਕੀਤੇ ਗਏ, ਜਿਸ ਦੀ ਬਦੌਲਤ ਵੱਡੀਆਂ ਮਲਟੀਨੈਸ਼ਨਲ ਕੰਪਨੀਆਂ ਨੇ ਆਨਲਾਈਨ ਭਰਤੀ ਪ੍ਰੀਕਿਰਿਆ ਸ਼ੁਰੂ ਕੀਤੀ ਅਤੇ ਅੱਜ ਇਨ੍ਹਾਂ ਕੰਪਨੀਆਂ ਦੀ ਗਿਣਤੀ 100 ਤੋਂ ਪਾਰ ਕਰ ਚੁੱਕੀ ਹੈ। -ਪੱਤਰ ਪ੍ਰੇਰਕ