ਪੱਤਰ ਪ੍ਰੇਰਕ
ਮੁਕੇਰੀਆਂ, 6 ਜੂਨ
ਆਵਾਜ਼-ਏ-ਪੰਜਾਬ ਦਲ ਨੇ ਵੈੱਬ ਸੀਰੀਜ਼ ‘ਪਾਤਾਲ ਲੋਕ’ ਦੀ ਨਿਰਮਾਤਾ ਅਨੁਸ਼ਕਾ ਸ਼ਰਮਾ ਖ਼ਿਲਾਫ਼ ਅਸ਼ਲੀਲਤਾ ਫੈਲਾਉਣ ਤੇ ਗਾਇਕ ਲਖਵਿੰਦਰ ਵਡਾਲੀ ਖ਼ਿਲਾਫ਼ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਾਊਂਦਿਆਂ ਪੁਲੀਸ ਤੋਂ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਦਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਤੇ ਉਪ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਵੈੱਬ ਸੀਰੀਜ਼ ਪਾਤਾਲ ਲੋਕ ਵਿਚ ਅਸ਼ਲੀਲ ਸ਼ਬਦ ਵਰਤੇ ਗਏ ਹਨ। ਇਸ ’ਤੇ ਰੋਕ ਲਗਾ ਕੇ ਨਿਰਮਾਤਾ ਅਨੁਸ਼ਕਾ ਸ਼ਰਮਾ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਲਖਵਿੰਦਰ ਵਡਾਲੀ ਨੇ ਆਪਣੇ ਨਵੇਂ ਗੀਤ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਲਈ ਊਸ ਖ਼ਿਲਾਫ਼ ਕੇਸ ਦਰਜ ਕਰ ਕੇ ਗੀਤ ’ਤੇ ਰੋਕ ਲਗਾਈ ਜਾਵੇ। ਇਸ ਮੌਕੇ ਤਰਨਜੀਤ ਸਿੰਘ, ਕਿਰਨਜੀਤ ਸਿੰਘ ਤੇ ਅਜੀਤ ਸਿੰਘ ਹਾਜ਼ਰ ਸਨ।