ਰਵੇਲ ਸਿੰਘ ਭਿੰਡਰ
ਪਟਿਆਲਾ, 12 ਜੁਲਾਈ
ਸ਼ੋ੍ਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਕਰ ਕੇ ਪਟਿਆਲਾ ਨਾਲ ਸਬੰਧਤ ਕਈ ਮਸਲਿਆਂ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਲੰਘੀ 7 ਜੁਲਾਈ ਨੂੰ ਅਕਾਲੀ ਦਲ ਵੱਲੋਂ ਸ਼ਹਿਰ ਵਿੱਚ ਤੇਲ ਦੀਆਂ ਕੀਮਤਾਂ ਅਤੇ ਸਕੂਲ ਦੀਆਂ ਫ਼ੀਸਾਂ ਸਬੰਧੀ ਮਾਮਲੇ ’ਚ ਦਿੱਤੇ ਗਏ ਧਰਨੇ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਅਤੇ ਅਕਾਲੀ ਆਗੂਆਂ ਦੇ ਖਿਲਾਫ਼ ਦਰਜ ਕੀਤੇ ਗਏ ਕੇਸਾਂ ਬਾਰੇ ਪਾਰਟੀ ਪ੍ਰਧਾਨ ਸ੍ਰੀ ਬਾਦਲ ਨੂੰ ਪੂਰੀ ਜਾਣਕਾਰੀ ਦਿੱਤੀ। ਸ੍ਰੀ ਜੁਨੇਜਾ ਨੇ ਦੱਸਿਆ ਕਿ ਇਸ ਮਿਲਣੀ ਦੌਰਾਨ ਪਾਰਟੀ ਪ੍ਰਧਾਨ ਬਾਦਲ ਨੇ ਕਿਹਾ ਕਿ ਬੱਚਿਆਂ ਦੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰਨਾ ਮੰਦਭਾਗਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂੁਆਂ ਖ਼ਿਲਾਫ਼ ਕੇਸ ਦਰਜ ਹੋਏ ਹਨ, ਉਨ੍ਹਾਂ ਨਾਲ ਜਲਦ ਹੀ ਅਲੱਗ ਤੋਂ ਮੀਟਿੰਗ ਕੀਤੀ ਜਾਵੇਗੀ।