ਪੱਤਰ ਪ੍ਰੇਰਕ
ਤਰਨ ਤਾਰਨ, 30 ਜੂਨ
ਪੇਂਡੂ ਸਿਵਲ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਫਾਰਮਾਸਿਸਟਾਂ ਦਾ ਅਣਮਿਥੇ ਸਮੇਂ ਦਾ ਅੰਦੋਲਨ ਅੱਜ 12ਵੇਂ ਦਿਨ ਵਿੱਚ ਦਾਖ਼ਲ ਹੋ ਗਿਆ| ਰੂਰਲ ਫਾਰਮੇਸੀ ਅਫਸਰ ਐਸੋਸੀਏਸ਼ਨ ਦੇ ਜ਼ਿਲ੍ਹਾ ਚੇਅਰਮੈਨ ਹਰਿੰਦਰ ਸਿੰਘ ਧੁੰਦਾ ਅਤੇ ਜ਼ਿਲ੍ਹਾ ਪ੍ਰਧਾਨ ਵਰਿੰਦਰਪਾਲ ਸਿੰਘ ਭਾਟੀਆ ਦੀ ਅਗਵਾਈ ਵਿੱਚ ਜ਼ਿਲ੍ਹਾ ਭਰ ਦੇ ਫਾਰਮਾਸਿਸਟਾਂ ਨੇ ਇਥੇ ਜ਼ਿਲ੍ਹਾ ਪਰਿਸ਼ਦ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ| ਇਸ ਦੌਰਾਨ ਪੇਂਡੂ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਨਾਲ ਠੱਪ ਰਹੀਆਂ। ਇਸ ਮੌਕੇ ਸੁਖਜਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਮੋਹਨਪੁਰ ਨੇ ਸੰਬੋਧਨ ਕੀਤਾ|