ਨਵੀਂ ਦਿੱਲੀ: ਕ੍ਰਿਕਟਰ ਯੁਜਵੇਂਦਰ ਚਾਹਲ ’ਤੇ ਜਾਤੀਸੂਚਕ ਟਿੱਪਣੀ ਕਰਨ ਦੇ ਮਾਮਲੇ ’ਚ ਆਲੋਚਨਾ ਦਾ ਸਾਹਮਣਾ ਕਰ ਰਹੇ ਸਾਬਕਾ ਹਰਫ਼ਨਮੌਲਾ ਯੁਵਰਾਜ ਸਿੰਘ ਨੇ ਮੁਆਫ਼ੀ ਮੰਗੀ ਹੈ। ਯੁਵਰਾਜ ਨੇ ਨਾਲ ਹੀ ਕਿਹਾ ਕਿ ਉਨ੍ਹਾਂ ਕਦੇ ਵੀ ਕਿਸੇ ਵੀ ਤਰ੍ਹਾਂ ਦੀ ਨਾ-ਬਰਾਬਰੀ ਵਿਚ ਯਕੀਨ ਨਹੀਂ ਰੱਖਿਆ ਤੇ ਜਾਤ, ਰੰਗ, ਨਸਲ ਜਾਂ ਲਿੰਗ ਦੇ ਅਧਾਰ ਉਤੇ ਫ਼ਰਕ ਨਹੀਂ ਕੀਤਾ। ਜ਼ਿਕਰਯੋਗ ਹੈ ਕਿ ਇੰਸਟਾਗ੍ਰਾਮ ਉਤੇ ਰੋਹਿਤ ਸ਼ਰਮਾ ਨਾਲ ਗੱਲਬਾਤ ਕਰਦਿਆਂ ਯੁਵਰਾਜ ਨੇ ਚਾਹਲ ਉਤੇ ਇਹ ਟਿੱਪਣੀ ਕੀਤੀ ਸੀ ਤੇ ਮਗਰੋਂ ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। -ਪੀਟੀਆਈ