ਨਵੀਂ ਦਿੱਲੀ, 22 ਜੁਲਾਈ
ਚਾਲੀ ਤੋਂ ਵੱਧ ਜਥੇਬੰਦੀਆਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ (ਐੱਨਜੀਓ) ਨੇ ਦਿੱਲੀ ਦੰਗਿਆਂ ਵਿੱਚ ਕਥਿਤ ਸ਼ਮੂਲੀਅਤ ਲਈ ਯੂਏਪੀਏ ਤਹਿਤ ਤਿਹਾੜ ਜੇਲ੍ਹ ਵਿੱਚ ਬੰਦ 27 ਸਾਲਾ ਵਿਦਿਆਰਥਣ ਗੁਲਫਿਸ਼ਾਂ ਫਾਤਿਮਾ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਕਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਵਿੱਚ ਲਾਗੂ ਲੌਕਡਾਊਨ ਦੇ ਪਹਿਲੇ ਪੜਾਅ ਦੌਰਾਨ ਫਾਤਿਮਾ ਨੂੰ 9 ਅਪਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। -ਪੀਟੀਆਈ