ਜਸਵੰਤ ਜੱਸ
ਫ਼ਰੀਦਕੋਟ, 17 ਜੂਨ
ਇਥੋਂ ਦੇ ਜੁਡੀਸ਼ਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਬਹਬਿਲ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਸੁਹੇਲ ਸਿੰਘ ਬਰਾੜ ਨੂੰ 21 ਜੂਨ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ’ਚ ਦਾਅਵਾ ਕੀਤਾ ਕਿ ਉਨ੍ਹਾਂ ਨੇ ਸੁਹੇਲ ਬਰਾੜ ਤੋਂ ਜਿਪਸੀ ਵਿੱਚ ਮਾਰੀਆਂ ਗੋਲੀਆਂ ਦੇ ਖੋਖੇ ਬਰਾਮਦ ਕਰਨੇ ਹਨ। ਇਸ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਪੁੱਛ-ਪੜਤਾਲ ਜ਼ਰੂਰੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਉਹ ਇਸ ਮਾਮਲੇ ’ਚ ਪੰਕਜ ਮੋਟਰ ਫ਼ਰੀਦਕੋਟ ਦੇ ਦੋ ਮੁਲਾਜ਼ਮਾਂ ਨੂੰ ਵੀ ਗ੍ਰਿਫਤਾਰ ਕਰਨਾ ਚਾਹੁੰਦੇ ਹਨ। ਇਸ ਲਈ ਸੁਹੇਲ ਬਰਾੜ ਨੂੰ ਦਾ ਪੁਲੀਸ ਰਿਮਾਂਡ ਲੋੜੀਂਦਾ ਹੈ।