ਨਵੀਂ ਦਿੱਲੀ, 16 ਜੂਨ
ਮਹਾਵੀਰ ਚੱਕਰ ਜੇਤੂ ਲੈਫਟੀਨੈਂਟ ਜਨਰਲ (ਸੇਵਾਮੁਕਤ) ਰਾਜ ਮੋਹਨ ਵੋਹਰਾ ਦੀ ਕੋਵਿਡ-19 ਕਾਰਨ ਮੌਤ ਹੋ ਗਈ। ਉਨ੍ਹਾਂ ਨੇ 14 ਜੂਨ ਨੂੰ ਆਖਰੀ ਸਾਹ ਲਿਆ। ਉਹ 88 ਸਾਲ ਦੇ ਸਨ। ਉਨ੍ਹਾਂ ਨੂੰ ਦਿਲ ਦੀ ਬਿਮਾਰੀ ਕਾਰਨ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਕੋਵੀਡ-19 ਕਾਰਨ 14 ਜੂਨ ਨੂੰ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਸਸਕਾਰ ਐਤਵਾਰ ਨੂੰ ਕੀਤਾ ਗਿਆ। 1971 ਦੀ ਭਾਰਤ-ਪਾਕਿ ਯੁੱਧ ਦੌਰਾਨ ਸ਼ਕਰਗੜ੍ਹ ਸੈਕਟਰ ਵਿਚ ਉਨ੍ਹਾਂ ਨੇ ਸ਼ਾਨਦਾਰ ਭੂਮਿਕਾ ਨਿਭਾਈ ਤੇ ਇਸ ਲਈ ਉਨ੍ਹਾਂ ਨੂੰ ਮਹਾਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ।