ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਜੂਨ
ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਡਾ. ਜ਼ਫਰਉਲ ਇਸਲਾਮ ਖ਼ਾਨ ਵੱਲੋਂ ਕਮਿਸ਼ਨ ਦੇ ਦਫ਼ਤਰ ਵਿੱਚ ਇਕ ਸਾਦੇ ਪ੍ਰੋਗਰਾਮ ਦੌਰਾਨ ਸਿੱਖ ਨੌਜਵਾਨਾਂ ਦੀ ਸੰਸਥਾ ‘ਸਿੱਖ ਯੂਥ ਆਰਗੇਨਾਈਜੇਸ਼ਨ’ ਦੇ ਅਹੁਦੇਦਾਰਾਂ ਪ੍ਰਧਾਨ ਗਗਨਦੀਪ ਸਿੰਘ, ਸਕੱਤਰ ਅਮਰਜੀਤ ਸਿੰਘ ਤੇ ਮੈਂਬਰ ਹਰਭਜਨ ਸਿੰਘ ਨੂੰ ਸਨਮਾਨਿਤ ਕੀਤਾ। ਸਿੱਖ ਯੂਥ ਆਰਗੇਨਾਈਜੇਸ਼ਨ ਲੋਕ ਭਲਾਈ ਕਾਰਜਾਂ ਵਿੱਚ ਯਤਨਸ਼ੀਲ ਹੈ। ਇਸੇ ਤਹਿਤ ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਕਰਤਾਰ ਸਿੰਘ ਕੋਛੜ ਨੇ ਵੀ ਇਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ।