ਨਵੀਂ ਦਿੱਲੀ: ਬਲਵੰਤ ਸਿੰਘ ਮੁਲਤਾਨੀ ਹੱਤਿਆ ਕੇਸ ’ਚ ਦਰਜ ਐੱਫਆਈਆਰ ਰੱਦ ਕਰਵਾਊਣ ਲਈ ਪੰਜਾਬ ਪੁਲੀਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਊਸ ਦੀ ਅਰਜ਼ੀ ਖਾਰਜ ਕੀਤੇ ਜਾਣ ਮਗਰੋਂ ਊਹ ਸੁਪਰੀਮ ਕੋਰਟ ਪਹੁੰਚੇ ਹਨ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਹੇਠਲੇ ਬੈਂਚ ਵੱਲੋਂ ਇਸ ਮਾਮਲੇ ’ਤੇ ਪਹਿਲੀ ਅਕਤੂਬਰ ਨੂੰ ਸੁਣਵਾਈ ਕੀਤੀ ਜਾਵੇਗੀ ਕਿਊਂਕਿ ਹਾਈ ਕੋਰਟ ਦੇ ਹੁਕਮ ਰਿਕਾਰਡ ’ਚ ਦਰਜ ਨਹੀਂ ਸਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 15 ਸਤੰਬਰ ਨੂੰ ਊਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੀ ਅਰਜ਼ੀ ’ਤੇ ਚਾਰ ਹਫ਼ਤਿਆਂ ਮਗਰੋਂ ਸੁਣਵਾਈ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਹਰਿਆਣਾ ਹਾਈ ਕੋਰਟ ਨੇ 7 ਸਤੰਬਰ ਨੂੰ ਪੇਸ਼ਗੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। -ਏਜੰਸੀ