ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ.ਨਗਰ (ਮੁਹਾਲੀ), 16 ਸਤੰਬਰ
ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ ਨੇ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਆਪਣੀ ਪੈਨਸ਼ਨ ਦਾ ਡਾਟਾ ਵਿਭਾਗੀ ਅਧਿਕਾਰੀਆਂ ਕੋਲ ਤੁਰੰਤ ਭੇਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਯੂਨੀਅਨ ਦੇ ਵਫ਼ਦ ਨੇ ਅੱਜ ਇਸ ਸਬੰਧੀ ਵਿਭਾਗ ਦੇ ਡਿਪਟੀ ਡਾਇਰੈਕਟਰ ਏਐਸ ਬੈਂਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪੈਨਸ਼ਨਰਾਂ ਨੇ ਆਪਣਾ ਡਾਟਾ ਵਿਭਾਗ ਕੋਲ ਭੇਜ ਦਿੱਤਾ ਹੈ ਉਹ ਫ਼ੀਡ ਹੋ ਗਿਆ ਹੈ ਤੇ ਉਨ੍ਹਾਂ ਦੀ ਪੈਨਸ਼ਨ ਪੈ ਗਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਨੁਸਾਰ 700 ਦੇ ਕਰੀਬ ਪੈਨਸ਼ਨਰਾਂ ਨੇ ਹਾਲੇ ਤੱਕ ਆਪਣਾ ਡਾਟਾ ਨਹੀਂ ਭੇਜਿਆ, ਜਿਸ ਕਾਰਨ ਉਨ੍ਹਾਂ ਦੀ ਪੈਨਸ਼ਨ ਨਹੀਂ ਪਾਈ ਗਈ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਦੇਰੀ ਤੋਂ ਆਪਣਾ ਡਾਟਾ ਵਿਭਾਗ ਕੋਲ ਫ਼ੀਡ ਕਰਾਇਆ ਜਾਵੇ।