ਨਿਜੀ ਪੱਤਰ ਪ੍ਰੇਰਕ
ਸੰਗਰੂਰ, 21 ਸਤੰਬਰ
ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਰਾਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਨਲਾਕ-4 ਸਬੰਧੀ ਹਦਾਇਤਾਂ ਵਿੱਚ ਅੰਸ਼ਕ ਢਿੱਲਾਂ ਦਿੱਤੀਆਂ ਗਈਆਂ ਹਨ। ਸ੍ਰੀ ਰਾਮਵੀਰ ਨੇ ਦੱਸਿਆ ਕਿ ਹੁਣ ਆਨਲਾਈਨ ਡਿਸਟੈਂਸ ਲਰਨਿੰਗ ਦੀ ਆਗਿਆ ਹੋਵੇਗੀ। ਕੰਟੇਨਮੈਟਜ਼ੋਨ ਤੋਂ ਬਾਹਰ ਸਕੂਲਾਂ ਵਿੱਚ ਆਨਲਾਈਨ ਟੀਚਿੰਗ ਲਈ 50 ਫੀਸਦੀ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਸਕੂਲ ਦੇ ਸਮੇਂ ਦੌਰਾਨ ਸਿਹਤ ਵਿਭਾਗ ਵੱਲੋਂ ਜਾਰੀ ਹੋਈਆਂ ਐੱਸਓਪੀ (ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ) ਅਨੁਸਾਰ ਬੁਲਾਉਣ ਦੀ ਆਗਿਆ ਹੋਵੇਗੀ। ਸਕੂਲ, ਕਾਲਜ, ਵਿੱਦਿਅਕ ਅਤੇ ਕੋਚਿੰਗ ਸੰਸਥਾਵਾਂ ਵਿਦਿਆਰਥੀਆਂ ਅਤੇ ਰੈਗੂਲਰ ਕਲਾਸਾਂ ਲਈ ਪਹਿਲਾਂ ਦੀ ਤਰ੍ਹਾਂ ਬੰਦ ਰਹਿਣਗੀਆਂ। ਇਹ ਹਦਾਇਤਾਂ/ਢਿੱਲਾਂ 21 ਤੋਂ 30 ਸਤੰਬਰ ਤੱਕ ਲਾਗੂ ਰਹਿਣਗੀਆਂ।