ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 21 ਸਤੰਬਰ
ਇਥੋਂ ਨੇੜਲੇ ਪਿੰਡ ਦਬੁਰਜੀ ਦੇ ਨੌਜਵਾਨ ਦੀ ਅਮਰੀਕਾ ਵਿੱਚ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਹੈਪੀ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ। ਪੀੜਤ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਦੇ ਬਾਲਟੀਮੋਰ (ਮੈਰੀਲੈਂਡ) ਤੋਂ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਪੁੱਤਰ ਨੇ ਫਾਹਾ ਲੈ ਲਿਆ ਹੈ, ਪਰ ਉਨ੍ਹਾਂ ਨੂੰ ਅਮਰੀਕਾ ਤੋਂ ਮਿਲੀ ਇਕ ਵੱਖਰੀ ਜਾਣਕਾਰੀ ਅਨੁਸਾਰ ਸ਼ੱਕ ਹੈ ਕਿ ਕੁਲਵਿੰਦਰ ਦਾ ਕਤਲ ਹੋਇਆ ਹੈ। ਊਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਕੁਲਵਿੰਦਰ ਸਿੰਘ ਕਰੀਬ ਢਾਈ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਸ ਦੇ ਦੋ ਬੱਚੇ ਵੀ ਹਨ। ਪਰਿਵਾਰ ਨੇ ਭਾਰਤੀ ਹਾਈ ਕਮਿਸ਼ਨ ਨੂੰ ਕੁਲਵਿੰਦਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।