ਲੁਧਿਆਣਾ: ਡੀਏਵੀ ਪਬਲਿਕ ਸਕੂਲ ਪੱਖੋਵਾਲ ਰੋਡ ਵਿੱਚ ਪੰਜਵੀਂ ਜਾਮਤ ਦੇ ਵਿਦਿਆਰਥੀਆਂ ਲਈ ਮੌਨਸੂਨ ਰੁੱਤ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਵਿਸ਼ੇ ’ਤੇ ਇੱਕ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ। ਇਸ ਵਿੱਚ 500 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਡਾ. ਨਵਦੀਪ ਕੌਰ ਧੀਰ ਅਤੇ ਜੇ ਸੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਬਿਮਾਰੀਆਂ ਤੋਂ ਰੋਕਥਾਮ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਬਾਹਰ ਦੇ ਖਾਣੇ ਤੋਂ ਪਰਹੇਜ਼ ਕਰ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਅਕਾਦਮਿਕ ਸੁਪਰਵਾਈਜ਼ਰ ਤੇਜਿੰਦਰ ਕੌਰ ਨੇ ਕਸਰਤ ਅਤੇ ਚੰਗੀ ਖੁਰਾਕ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਕੂਲ ਪ੍ਰਿੰਸੀਪਲ ਡਾ. ਸਤਵੰਤ ਕੌਰ ਭੁੱਲਰ ਨੇ ਸਕੂਲ ਦੀ ਮੈਡੀਕਲ ਟੀਮ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। -ਖੇਤਰੀ ਪ੍ਰਤੀਨਿਧ