ਪੱਤਰ ਪ੍ਰੇਰਕ
ਜਲੰਧਰ, 4 ਅਪਰੈਲ
ਇਥੋਂ ਦੇ ਮੁਹੱਲਾ ਜੈਮਲ ਨਗਰ ਵਿਖੇ ਇਕ ਵਿਅਕਤੀ ਵਲੋਂ ਘਰੇਲੂ ਪ੍ਰੇਸ਼ਾਨੀ ਦੇ ਚੱਲਦਿਆਂ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ ਗਈ। ਏ.ਐਸ.ਆਈ. ਰਘੁਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ (30) ਪੁੱਤਰ ਮੰਗਲ ਸਿੰਘ ਵਾਸੀ ਮਕਾਨ ਨੰ. 356, ਗਲੀ ਨੰ. 5 ਜੈਮਲ ਨਗਰ ਜਲੰਧਰ ਵਜੋਂ ਹੋਈ ਹੈ।
ਮਿ੍ਰਤਕ ਦੀ ਮਾਤਾ ਰਜਨੀ ਨੇ ਪੁਲੀਸ ਨੂੰ ਦੱਸਿਆ ਕਿ ਹਰਪ੍ਰੀਤ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ ਤੇ ਇਸ ਸਿਲਸਿਲੇ ‘ਚ ਅਦਾਲਤ ‘ਚ ਕੇਸ ਵਿਚਾਰ ਅਧੀਨ ਹੈ।
ਉਨ੍ਹਾਂ ਕਿਹਾ ਕਿ ਹਰਪ੍ਰੀਤ ਇਸ ਗੱਲ ਨੂੰ ਲੈ ਕੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸ ਵਲੋਂ ਅੱਜ ਸਲਫਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਨੂੰ ਖ਼ਤਮ ਕਰ ਲਿਆ ਗਿਆ।
ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ
ਜਲੰਧਰ ਕੈਂਟ ਦੇ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ ‘ਤੇ ਸਥਿਤ ਦਕੋਹਾ ਰੇਲਵੇ ਫਾਟਕ ‘ਤੇ ਅੱਜ ਸਵੇਰੇ ਇਕ ਗੱਡੀ ਦੀ ਲਪੇਟ ‘ਚ ਆਉਣ ਕਾਰਨ ਇਕ ਵਿਅਖਤੀ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਜੀ.ਆਰ.ਪੀ. ਵਲੋਂ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਮ੍ਤਿਕ ਦੀ ਜੇਬ ‘ਚੋਂ ਮਿਲੇ ਆਧਾਰ ਕਾਰਡ ਤਹਿਤ ਉਸ ਦੀ ਪਛਾਣ ਉਪਿੰਦਰ ਪੁੱਤਰ ਅਮਰ ਸਿੰਘ ਵਾਸੀ ਫਿਰੋਜਾਬਾਦ ਯੂ.ਪੀ. ਵਜੋਂ ਹੋਈ ਹੈ।