ਇਸਲਾਮਾਬਾਦ, 24 ਜੁਲਾਈ
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਕੋਇਟਾ ਵਿੱਚ ਉੱਘੇ ਵਕੀਲ ਦੇ ਕਤਲ ਨਾਲ ਜੁੜੇ ਕੇਸ ਵਿੱਚ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ’ਤੇ 9 ਅਗਸਤ ਤੱਕ ਰੋਕ ਲਾ ਦਿੱਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਨੇ ਸਰਵਉੱਚ ਅਦਾਲਤ ਵਿੱਚ ਦਾਇਰ ਪਟੀਸ਼ਨ ’ਚ ਕੇਸ ਖਾਰਜ ਕੀਤੇ ਜਾਣ ਦੀ ਮੰਗ ਕੀਤੀ ਸੀ। ਸੀਨੀਅਰ ਵਕੀਲ ਅਬਦੁੱਲ ਰੱਜ਼ਾਕ ਸ਼ਾਰ ਦਾ 6 ਜੂਨ ਨੂੰ ਅਣਪਛਾਤੇ ਵਿਅਕਤੀਆਂ ਨੇ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ਵਿਚ ਕਤਲ ਕਰ ਦਿੱਤਾ ਸੀ। -ਪੀਟੀਆਈ