ਨਵੀਂ ਦਿੱਲੀ, 6 ਅਗਸਤ
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਜੇਦਾਹ ਵਿੱਚ ਯੂਕਰੇਨ ਬਾਰੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਕਰੇਟ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਹੀ ਅੱਗੇ ਵਧਣ ਦਾ ਇਕੋ ਇਕ ਰਾਹ ਹੈ। ਉਨ੍ਹਾਂ ਸਾਰੇ ਦੇਸ਼ਾਂ ਵੱਲੋਂ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਬਰਕਰਾਰ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਦੋ ਦਿਨਾ ਕਾਨਫਰੰਸ ਦੀ ਮੇਜ਼ਬਾਨੀ ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਕੀਤੀ ਸੀ। ਇਸ ਵਿਚ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਅਤੇ ਯੂਰੇਸ਼ੀਅਨ ਮਾਮਲਿਆਂ ਲਈ ਚੀਨ ਦੇ ਵਿਸ਼ੇਸ਼ ਦੂਤ ਲੀ ਹੂਈ ਸਮੇਤ ਲਗਪਗ 40 ਮੁਲਕਾਂ ਦੇ ਉੱਚ ਸੁਰੱਖਿਆ ਅਧਿਕਾਰੀ ਸ਼ਾਮਲ ਹੋਏ। -ਪੀਟੀਆਈ