ਪੱਤਰ ਪ੍ਰੇਰਕ
ਹੁਸ਼ਿਆਰਪੁਰ, 8 ਅਗਸਤ
ਸਮਾਜ ਸੇਵਾ ਦੇ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੀ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਵਿਦਿਆਰਥਣ ਤਾਨੀਆ ਨੂੰ ਕੇਅਰਨੈਸ ਤੇ ਅਵੇਅਰਨੈਸ ਵੈਲਫੇਅਰ ਸੋਸਾਇਟੀ ਵੱਲੋਂ ‘ਅਜ਼ਾਦ ਐਵਾਰਡ-2023’ ਦਿੱਤਾ ਗਿਆ ਹੈ। ਵਰਣਨਯੋਗ ਹੈ ਕਿ ਵਿਦਿਆਰਥਣ ਤਾਨੀਆ ਲਗਾਤਾਰ ਤਿੰਨ ਸਾਲਾਂ ਤੋਂ ਰੈੱਡ ਰਬਿਨ ਕਲੱਬ, ਐਨ.ਐਸ.ਐਸ ਅਤੇ ਬਡੀ ਪ੍ਰੋਗਰਾਮ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਦੀ ਅਗਵਾਈ ਵਿਚ ਕਾਲਜ ਨਾਲ ਕੀਤੇ ਜਾਂਦੇ ਸਮਾਜ ਸੇਵਾ ਨਾਲ ਸਬੰਧਤ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਰਹੀ ਹੈ। ਉਸ ਨੇ ਜ਼ਿਲ੍ਹਾ-ਪੱਧਰੀ, ਸਟੇਟ-ਪੱਧਰੀ ਅਤੇ ਰਾਸ਼ਟਰ ਪੱਧਰੀ ਕਰਵਾਏ ਜਾਂਦੇ ਸਮਾਰੋਹਾਂ ਵਿੱਚ ਹਿੱਸਾ ਲੈ ਕੇ ਕਈ ਇਨਾਮ ਪ੍ਰਾਪਤ ਕੀਤੇ ਹਨ ਅਤੇ ਸਮਾਰੋਹਾ ਵਿੱਚ ਹਿੱਸਾ ਲੈ ਕੇ ਸਰਟੀਫਿਕੇਟ ਪ੍ਰਾਪਤ ਕੀਤੇ ਹਨ। ਕਾਲਜ ਵੱਲੋਂ ਕਰਵਾਏ ਜਾਂਦੇ ਸਮਾਜ ਸੇਵਾ ਨਾਲ ਸਬੰਧਤ ਹਰ ਸਮਾਰੋਹ ਵਿੱਚ ਉਸ ਨੇ ਹਿੱਸਾ ਲਿਆ ਹੈ ਅਤੇ ਕਈ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ ਹਨ ਅਤੇ ਇਨਾਮ ਜਿੱਤੇ ਹਨ। ਇਸੇ ਤਰ੍ਹਾਂ ਵਿਦਿਆਰਥੀ ਸਾਹਿਲ ਨੇ ਵੀ ਕਾਲਜ ਨਾਲ ਜੁੜ ਕੇ ਸਮਾਜ ਸੇਵਾ ਕਰਨ ਵਿੱਚ ਪੂਰਾ ਸਹਿਯੋਗ ਦਿੱਤਾ ਹੈ। ਉਸ ਨੂੰ ਇਨਾਮ ਦੇ ਤੌਰ ’ਤੇ ਮੋਮੈਂਟੋ, ਸਰਟੀਫਿਕੇਟ ਅਤੇ 5100 ਰੁਪਏ ਦੀ ਰਾਸ਼ੀ ਦਿੱਤੀ ਗਈ। ਇਸੇ ਤਰ੍ਹਾਂ ਸਮਾਜ ਸੇਵਾ ਲਈ ਵਿਦਿਆਰਥੀ ਸਾਹਿਲ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।