ਬੰਗਲੌਰ, 24 ਅਗਸਤ
ਚੰਦਰਯਾਨ-3 ਮਿਸ਼ਨ ਦੇ ਲੈਂਡਰ ਮਾਡਿਊਲ (ਐੱਲਐੱਮ) ਤੋਂ ਰੋਵਰ ‘ਪ੍ਰਗਿਆਨ’ ਬਾਹਰ ਆ ਗਿਆ ਹੈ। ਇਸ ਪ੍ਰਕਿਰਿਆ ‘ਤੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਕਿਹਾ, ‘ਭਾਰਤ ਨੇ ਚੰਦ ‘ਤੇ ਸੈਰ ਕੀਤੀ।’ ਆਪਣੇ ਅਧਿਕਾਰਤ ‘ਐਕਸ’ ਹੈਂਡਲ ‘ਤੇ ਇਸਰੋ ਨੇ ਕਿਹਾ ਕਿ ਰੋਵਰ ਬਾਹਰ ਆ ਗਿਆ ਹੈ। ਇਸਰੋ ਨੇ ਕਿਹਾ, ‘ਚੰਦਰਯਾਨ-3 ਰੋਵਰ: ‘ਮੇਡ ਇਨ ਇੰਡੀਆ- ਮੇਡ ਫਾਰ ਮੂਨ। ਚੰਦਰਯਾਨ-3 ਦਾ ਰੋਵਰ ਲੈਂਡਰ ਤੋਂ ਬਾਹਰ ਨਿਕਲਿਆ ਅਤੇ ਭਾਰਤ ਨੇ ਚੰਦ ਦੀ ਸੈਰ ਕੀਤੀ।’ ਸੂਤਰਾਂ ਨੇ ਪਹਿਲਾਂ ਹੀ ਲੈਂਡਰ ‘ਵਿਕਰਮ’ ਤੋਂ ਰੋਵਰ ‘ਪ੍ਰਗਿਆਨ’ ਦੇ ਸਫ਼ਲਤਾ ਨਾਲ ਬਾਹਰ ਨਿਕਲਣ ਦੀ ਪੁਸ਼ਟੀ ਕੀਤੀ ਸੀ।