ਨਵੀਂ ਦਿੱਲੀ, 3 ਸਤੰਬਰ
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਨੂੰ ਹਲਕੇ ਬੁਖਾਰ ਤੋਂ ਬਾਅਦ ਇੱਥੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਪਰ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਸੂਤਰਾਂ ਨੇ ਦਿੱਤੀ। ਇਕ ਸੀਨੀਅਰ ਡਾਕਟਰ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਸ਼ਨਿਚਰਵਾਰ ਸ਼ਾਮ ਨੂੰ ਕੇਂਦਰੀ ਦਿੱਲੀ ਵਿੱਚ ਪੈਂਦੇ ਇਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ, ‘‘ਸੋਨੀਆ ਗਾਂਧੀ ਨੂੰ ਹਲਕਾ ਬੁਖਾਰ ਸੀ ਪਰ ਉਂਝ ਉਨ੍ਹਾਂ ਦੀ ਹਾਲਤ ਠੀਕ ਹੈ। ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।’’ ਸੂਤਰਾਂ ਮੁਤਾਬਕ ਸ੍ਰੀਮਤੀ ਗਾਂਧੀ ਦੀ ਹਾਲਤ ਸਥਿਰ ਹੈ। -ਪੀਟੀਆਈ