ਮਨੋਜ ਸ਼ਰਮਾ
ਬਠਿੰਡਾ, 5 ਸਤੰਬਰ
ਨਸ਼ਿਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਤਹਿਤ ਜ਼ਿਲ੍ਹਾ ਬਠਿੰਡਾ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ, ਰੈਲੀਆਂ ਢੋਲ ਮਾਰਚ ਨਾਟਕਾਂ ਅਤੇ ਮੋਟਰਸਾਈਕਲ ਮਾਰਚਾਂ ਰਾਹੀਂ 6 ਸਤੰਬਰ ਨੂੰ ਰੋਸ ਪ੍ਰਦਰਸ਼ਨ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਹੈ। ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 150 ਤੋਂ ਪਿੰਡਾਂ ਵੱਧ ਅਤੇ ਸ਼ਹਿਰਾਂ ਵਿੱਚ ਵੀ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ ਹਨ। ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਗੁਰੂ ਨੇ ਦੱਸਿਆ ਕਿ ਜ਼ਿਲ੍ਹਾ ਮੀਟਿੰਗ ਦੌਰਾਨ ਕੀਤੇ ਅਨੁਮਾਨ ਮੁਤਾਬਕ ਇਸ ਪ੍ਰਦਰਸ਼ਨ ਵਿੱਚ ਹਜ਼ਾਰਾਂ ਦੀ ਗਿਣਤੀ ’ੴਚ ਲੋਕ ਪਹੁੰਚਣਗੇ ਜਿਸ ਦੇ ਲਈ ਪ੍ਰਬੰਧ ਪੂਰੇ ਮੁਕੰਮਲ ਕਰ ਲਏ ਗਏ ਹਨ। ਮੀਟਿੰਗ ਵਿੱਚ ਜਸਵੀਰ ਸਿੰਘ ਬੁਰਜ ਸੇਮਾ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਅਜੇਪਾਲ ਸਿੰਘ ਘੁੱਦਾ, ਰਾਜਵਿੰਦਰ ਸਿੰਘ ਰਾਜੂ ਰਾਮਨਗਰ ਵੀ ਸ਼ਾਮਲ ਸਨ।