ਪੱਤਰ ਪ੍ਰੇਰਕ
ਜ਼ੀਰਾ, 5 ਸਤੰਬਰ
ਇੱਥੇ ਮਾਰਕੀਟ ਕਮੇਟੀ ਦਫ਼ਤਰ ਵਿੱਚ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਸੀਡੀਪੀਓ ਸਤਵੰਤ ਸਿੰਘ ਨੇ ਦੱਸਿਆ ਕਿ 11 ਹੈਲਪਰਾਂ ਅਤੇ 1 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਨਿਯੁਕਤੀ ਪੱਤਰ ਵੰਡਣ ਸਮੇਂ ਰਜਿੰਦਰ ਕੁਮਾਰ ਸੀਨੀਅਰ ਸਹਾਇਕ ਤੋਂ ਇਲਾਵਾ ਹਰਭਗਵਾਨ ਸਿੰਘ ਭੋਲਾ ਬਲਾਕ ਪ੍ਰਧਾਨ ਜ਼ੀਰਾ, ਧਰਮਪਾਲ ਚੁੱਗ ਸਾਬਕਾ ਪ੍ਰਧਾਨ ਨਗਰ ਕੌਂਸਲ, ਪ੍ਰੀਤਮ ਸਿੰਘ ਪ੍ਰਧਾਨ ਟਰੱਕ ਯੂਨੀਅਨ, ਲੱਕੀ ਪਾਸੀ, ਗੁਰਪ੍ਰੀਤ ਸਿੰਘ ਨਾਮਦੇਵ ਤੇ ਸੁਖਦੇਵ ਸਿੰਘ ਸਾਬਕਾ ਸਰਪੰਚ ਮਣਕਿਆਂ ਵਾਲੀ ਹਾਜ਼ਰ ਸਨ।
ਮਾਨਸਾ (ਪੱਤਰ ਪ੍ਰੇਰਕ): ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਵੱਲੋਂ ਇੱਥੇ ਦਫ਼ਤਰ ਵਿੱਚ ਆਮ ਆਦਮੀ ਕਲੀਨਿਕ ਫਾਰਮਾਸਿਸਟਾਂ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਉਪਰੰਤ ਅੱਠ ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਬਲਾਕਾਂ ਅਧੀਨ ਆਉਂਦੇ ਆਮ ਆਦਮੀ ਕਲੀਨਿਕਾਂ ਲਈ ਕੁੱਲ 8 ਫਾਰਮਾਸਿਸਟਾਂ ਦੀ ਕੌਂਸਲਿੰਗ ਉਪਰੰਤ ਮੈਰਿਟ-ਕਮ-ਰੋਸਟਰ ਦੇ ਆਧਾਰ ’ਤੇ ਬਣਾਈ ਗਈ ਕਮੇਟੀ ਦੀ ਦੇਖ-ਰੇਖ ਹੇਠ ਸਿਵਲ ਸਰਜਨ ਦਫ਼ਤਰ ਵਿੱਚ ਸੂਚੀ ਲਾਉਣ ਮਗਰੋਂ ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।