ਨਵੀਂ ਦਿੱਲੀ, 16 ਸਤੰਬਰ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਯਤੀਮ ਤਾਂ ਯਤੀਮ ਹੈ, ਫਿਰ ਭਾਵੇਂ ਉਸ ਦੇ ਮਾਤਾ-ਪਿਤਾ ਦੀ ਮੌਤ ਕਰੋਨਾ ਮਹਾਮਾਰੀ ਨਾਲ ਹੋਈ ਹੋਵੇ ਜਾਂ ਫਿਰ ਕਿਸੇ ਹਾਦਸੇ ਜਾਂ ਬਿਮਾਰੀ ਨਾਲ। ਚੀਫ਼ ਜਸਟਿਸ ਡੀ.ਵਾਈ.ਚੰਦਰਚੂੜ ਅਤੇ ਜਸਟਿਸ ਜੇ.ਬੀ.ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪੀਐੱਮ ਕੇਅਰਜ਼ ਫੰਡ ਸਣੇ ਜੇਕਰ ਅਜਿਹੀ ਕੋਈ ਸਕੀਮ ਹੈ, ਜਿਸ ਦਾ ਲਾਹਾ ਉਨ੍ਹਾਂ ਯਤੀਮ ਬੱਚਿਆਂ ਨੂੰ ਮਿਲਦਾ ਹੈ, ਜਿਨ੍ਹਾਂ ਦੇ ਸਿਰ ਤੋਂ ਕੋਵਿਡ-19 ਮਹਾਮਾਰੀ ਦੌਰਾਨ ਮਾਤਾ-ਪਿਤਾ ਦਾ ਸਾਇਆ ਉੱਠ ਗਿਆ ਸੀ, ਤਾਂ ਅਜਿਹੀ ਸਕੀਮ ਦੇ ਲਾਭ ਨੂੰ ਸਾਰੇ ਯਤੀਮਾਂ ਤੱਕ ਵਧਾਇਆ ਜਾ ਸਕਦਾ ਹੈ। ਬੈਂਚ ਨੇ ਸਰਕਾਰ ਵੱਲੋਂ ਪੇਸ਼ ਵਧੀਕ ਸੌਲੀਸਿਟਰ ਜਨਰਲ ਵਿਕਰਮਜੀਤ ਬੈਨਰਜੀ ਨੂੰ ਲੋੜੀਂਦੀਆਂ ਹਦਾਇਤਾਂ ਨਾਲ ਮੁੜ ਪੇਸ਼ ਹੋਣ ਲਈ ਕਿਹਾ ਹੈ। -ਪੀਟੀਆਈ