ਨਵੀਂ ਦਿੱਲੀ, 17 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 73 ਸਾਲਾਂ ਦੇ ਹੋ ਗਏ। ਸ੍ਰੀ ਮੋਦੀ ਦੇ ਜਨਮ ਦਿਨ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਦਲਾਈ ਲਾਮਾ, ਕਾਂਗਰਸੀ ਆਗੂਆਂ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਹੋਰ ਕਈ ਸਿਆਸੀ ਆਗੂਆਂ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। -ਪੀਟੀਆਈ