ਭਗਤਾ ਭਾਈ: ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿੱਚ ਪ੍ਰਿੰਸੀਪਲ ਸ਼ਸ਼ੀ ਕਾਂਤ ਦੀ ਅਗਵਾਈ ਹੇਠ ਓਜ਼ੋਨ ਦਿਵਸ ਮਨਾਇਆ ਗਿਆ। ਬੱਚਿਆਂ ਨੇ ਓਜ਼ੋਨ ਦਿਵਸ ਸਬੰਧੀ ਜਾਣਕਾਰੀ ਦਿੰਦੀ ਕੋਰੀਓਗ੍ਰਾਫ਼ੀ ਪੇਸ਼ ਕੀਤੀ। ਜਿਊਗਰਾਫੀ ਅਧਿਆਪਕਾ ਜਸਮੀਤ ਕੌਰ ਨੇ ਬੱਚਿਆਂ ਨੂੰ ਓਜ਼ੋਨ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ ਅਤੇ ਡਾਇਰੈਕਟਰ ਕੋਹਿਨੂਰ ਸਿੱਧੂ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਕੁਆਰਡੀਨੇਟਰ ਰੰਜੀਵ ਸ਼ਰਮਾ, ਕਰਮਜੀਤ ਕੌਰ, ਗੁਰਵਿੰਦਰ ਸਿੰਘ ਸੋਨੂੰ, ਦਮਨਜੋਤ ਕੌਰ, ਰੁਪਿੰਦਰ ਕੌਰ, ਨਵਜੋਤ ਕੌਰ ਅਤੇ ਮੋਨਿਕਾ ਚਾਲਾਨਾ ਹਾਜ਼ਰ ਸਨ। -ਪੱਤਰ ਪ੍ਰੇਰਕ