ਸੰਯੁਕਤ ਰਾਸ਼ਟਰ, 20 ਸਤੰਬਰ
ਆਸਟਰੇਲੀਆ ਨੇ ਸਿੱਖ ਵੱਖਵਾਦੀ ਨੇਤਾ ਦੀ ਹੱਤਿਆ ਵਿਚ ਭਾਰਤ ਦੀ ਸ਼ਮੂਲੀਅਤ ਦੇ ਕੈਨੇਡਾ ਦੇ ਦੋਸ਼ਾਂ ਨੂੰ ਚਿੰਤਾਜਨਕ ਦੱਸਦਿਆਂ ਕਿਹਾ ਕਿ ਉਹ ਇਸ ਨਾਲ ਸਬੰਧਤ ਘਟਨਾਕ੍ਰਮ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਉਸ ਨੇ ਇਹ ਮੁੱਦਾ ਭਾਰਤ ਕੋਲ ਉਠਾਇਆ ਹੈ| ਆਸਟਰੇਲੀਆ ਦੀ ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਸੰਯੁਕਤ ਰਾਸ਼ਟਰ ਦੇ ਮੁੱਖ ਦਫਤਰ ਵਿੱਚ ਇਹ ਗੱਲ ਕਹੀ।