ਟੋਰਾਂਟੋ, 26 ਸਤੰਬਰ
ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਾਰਨ ਪੈਦਾ ਹੋਏ ਕੂਟਨੀਤਕ ਵਿਵਾਦ ਦੇ ਮੱਦੇਨਜ਼ਰ ਕੈਨੇਡਾ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ ਨੂੰ ਅੱਪਡੇਟ ਕਰਦੇ ਹੋਏ ਉਨ੍ਹਾਂ ਨੂੰ ਚੌਕਸ ਰਹਿਣ ਅਤੇ ਸਾਵਧਾਨੀ ਵਰਤਣ ਲਈ ਕਿਹਾ ਹੈ। ਕੈਨੇਡੀਅਨ ਸਰਕਾਰ ਨੇ ਅਪਡੇਟ ਵਿੱਚ ਕਿਹਾ, ‘ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਦੇ ਘਟਨਾਕ੍ਰਮ ਦੇ ਸੰਦਰਭ ਵਿੱਚ ਸੋਸ਼ਲ ਮੀਡੀਆ ‘ਤੇ ਕੈਨੇਡਾ ਪ੍ਰਤੀ ਵਿਰੋਧ ਪ੍ਰਦਰਸ਼ਨ ਅਤੇ ਕੁਝ ਨਕਾਰਾਤਮਕ ਭਾਵਨਾਵਾਂ ਸਾਹਮਣੇ ਆਈਆਂ ਹਨ। ਇਸ ਲਈ ਭਾਰਤ ਵਿਚਲੇ ਕੈਨੇਡਾ ਦੇ ਨਾਗਰਿਕ ਚੌਕਸ ਅਤੇ ਸਾਵਧਾਨੀ ਰਹਿਣ।