ਨਵੀਂ ਦਿੱਲੀ, 10 ਅਕਤੂਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿਚ ਅੱਜ ਦਿੱਲੀ ਵਿਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ। ਖਾਨ (49) ਦਿੱਲੀ ਵਿਧਾਨ ਸਭਾ ਵਿੱਚ ਓਖਲਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਉਸ ਅਤੇ ਕੁਝ ਹੋਰਾਂ ਖ਼ਿਲਾਫ਼ ਮਨੀ ਲਾਂਡਰਿੰਗ ਨਾਲ ਸਬੰਧਤ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।