ਖਾਨ ਯੂਨਿਸ: ਇਜ਼ਰਾਈਲ ਨੇ ਕਿਹਾ ਕਿ ਉਹ ਮਿਸਰ ਨੂੰ ਗਾਜ਼ਾ ਪੱਟੀ ’ਚ ਸੀਮਤ ਮਾਨਵੀ ਸਹਾਇਤਾ ਦੀ ਇਜਾਜ਼ਤ ਦੇਵੇਗਾ। ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਦੇ ਦਫ਼ਤਰ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਬੇਨਤੀ ’ਤੇ ਇਸ ਫ਼ੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਬਿਆਨ ’ਚ ਕਿਹਾ ਗਿਆ ਹੈ ਕਿ ਜਦੋਂ ਤੱਕ ਹਮਾਸ ਕੋਲ ਜ਼ਰੂਰੀ ਵਸਤਾਂ ਦੀ ਸਪਲਾਈ ਨਹੀਂ ਪਹੁੰਚੇਗੀ, ਇਜ਼ਰਾਈਲ ਭੋਜਨ, ਪਾਣੀ ਅਤੇ ਦਵਾਈਆਂ ਦੀ ਸਪਲਾਈ ਨੂੰ ਨਹੀਂ ਰੋਕੇਗਾ। -ਏਪੀ