ਨਵੀਂ ਦਿੱਲੀ, 19 ਅਕਤੂਬਰ
ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਲਗਪਗ 39 ਕਿਲੋ ਹੈਰੋਇਨ ਜ਼ਬਤ ਕਰਨ ਵਾਲੇ ਇੱਕ ਮਾਮਲੇ ਵਿੱਚ ਵੀਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ। ਏਜੰਸੀ ਨੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਤੋਂ ਇਲਾਵਾ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120-ਬੀ, 201, 465 ਅਤੇ 471 ਤਹਿਤ ਵਿਸ਼ੇਸ਼ ਅਦਾਲਤ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। -ਪੀਟੀਆਈ