ਕਰਨਾਲ (ਹਰਿਆਣਾ), 2 ਨਵੰਬਰ
ਭਾਰਤ ਦੇ ਗ੍ਰਹਿ ਮੰਤਰੀ ਅਮਤਿ ਸ਼ਾਹ ਨੇ ਵੀਰਵਾਰ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਇਸ ਨੂੰ ‘ਕੱਟ, ਕਮਿਸ਼ਨ, ਕਰੱਪਸ਼ਨ’ ਪਾਰਟੀ ਕਿਹਾ। ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਆਪਣੇ ਨਜਿੀ ਮੁਫ਼ਾਦਾਂ ਕਾਰਨ ਹੱਥ ਮਿਲਾਇਆ ਹੈ ਜਦੋਂ ਕਿ ਦੂਜੇ ਪਾਸੇ ਭਾਜਪਾ ਲੋਕਾਂ ਦੇ ਵਿਕਾਸ ਲਈ ਕੰਮ ਕਰਦੀ ਹੈ। ਉਹ ਇਥੇ ਕਰਨਾਲ ’ਚ ਅੰਤੋਦਿਆ ਸੰਮੇਲਨ ਦੇ ਪ੍ਰੋਗਰਾਮ ’ਚ ਸ਼ਿਰਕਤ ਕਰਨ ਲਈ ਆਏ ਸਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੱਟਰ ਸਰਕਾਰ ਦੇ ਪਿਛਲੇ ਪੰਜ ਸਾਲ ’ਚ ਹਰਿਆਣਾ ’ਚ ਸਰਬਪੱਖੀ ਵਿਕਾਸ ਕਰਵਾਇਆ ਹੈ, ਭਿ੍ਸ਼ਟਾਚਾਰ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਕਿ ਖੱਟਰ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ’ਚ ਅਮਨ ਕਾਨੂੰਨ ਦੀ ਸਥਤਿੀ ਬਿਹਤਰ ਹੋਈ ਹੈ। ਉਨ੍ਹਾਂ ਲੋਕਾਂ ਨੂੰ ਅਗਾਮੀ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। -ਏਜੰਸੀ