ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਨਵੰਬਰ
ਗੁਰਦੁਆਰਾ ਨਿਰਮੋਲਕ ਹੀਰਾ ਵਾਰਡ ਨੰਬਰ 1 ਅਮਨ ਨਗਰ ਵੱਲੋਂ ਪਹਿਲਾ ਦਸਤਾਰ ਸਜਾਉਣ ਦਾ ਮੁਕਾਬਲਾ ਮੁੱਖ ਸੇਵਾਦਾਰ ਨਵਦੀਪ ਸਿੰਘ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿੱਚ ਜੂਨੀਅਰ ਅਤੇ 18 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਲ਼ੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਜੇਤੂਆਂ ਨੂੰ ਇਨਾਮ ਵੰਡੇ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਅਹਿਮ ਰੋਲ ਅਦਾ ਕਰਨ ਤੇ ਸਿੱਖ ਕੌਮ ਦੀ ਆਨ ਤੇ ਸ਼ਾਨ ਦਸਤਾਰ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਆਪਣਾ ਸਰਬੰਸ ਵਾਰ ਕੇ ਦਸਤਾਰ ਦੀ ਸ਼ਾਨ ਸਾਨੂੰ ਦਿੱਤੀ ਹੈ ਅਤੇ ਇਹ ਦਸਤਾਰ ਲੱਖਾਂ ਦੀ ਗਿਣਤੀ ਵਿੱਚ ਖੜ੍ਹੇ ਸਿੰਘ ਦੀ ਅਲੱਗ ਪਛਾਣ ਕਰਵਾਉਂਦੀ ਹੈ। ਸੰਸਥਾ ਵੱਲੋਂ ਬੈਂਸ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤਿ ਵੀ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਰਣਧੀਰ ਸਿੰਘ ਸਬਿੀਆ, ਗੁਰਦੀਪ ਸਿੰਘ, ਕੁਲਬੀਰ ਸਿੰਘ, ਜਗਮੋਹਨ ਸਿੰਘ, ਅਵਤਾਰ ਸਿੰਘ ਆਦਿ ਵੀ ਹਾਜ਼ਰ ਸਨ।